Friday, January 2, 2015

ਬਾਸ਼ੋ—ਦਲਵੀਰ—ਸਰਬ—ਅਨੁ.


ਬਾਸ਼ੋ—ਦਲਵੀਰ—ਸਰਬ—ਅਨੁ.
  • Sarbjit Singh
    A paulownia leaf has fallen; will you come to me in my loneliness?
ਪੌਲੋਵਿਨਿਆ ਪੱਤਾ
ਝੜਿਆ; ਸਾਥ ਦੇਵੇਂਗਾ

ਇੱਕਲਪਣ 'ਚ
Dalvir Gill Veerji, i'll do this one as such:
so here me so go so now:


*:ਪੱਤ੍ਰ-ਪਾਤਿ:
ਮੈਂ ਜਦ ਵੀ ਇਕੱਲਾ ਹੋਵਾਂਗਾ
ਆਣਿ ਮਿਲੇਂਗਾ ?

Sunday, September 28, 2014

Robert D. Wilson registers the translations.


ke · · 4
I am deeply honored!
ਹਾਇਕੂ ਦੀ ਮ੍ਰਿਤੂ ਹੋਂਦ ਅਤੇ ਅਣਹੋਂਦ  : ਰਾਹੋਂ ਭਟਕ ਚੁੱਕਾ ਇੱਕ ਤਜ਼ਰਬਾ ਅੰਤਿਮ ਅਤੇ ਛੇਵਾਂ ਭਾਗ: ਹਾਇਕੂ ਦੇ ਸੁਹਜ ਬਾਰੇ ਨਿਬੰਧ ਰਾਬਰਟ ਡੀ. ਵਿਲਸਨ  "ਕੱਚ-ਘਰੜ ਅਤੇ ਸਿੱਧੜ ਲੋਕਾਂ ਦੇ ਹੱਥ ਆਉਣ ਤੋਂ ਬਾਅਦ ਹਾਇਕੂ ਦਿਨੋਂ-ਦਿਨ ਵਧ ਰਿਹਾ ਹੈ -...
dalvirgill.wordpress.com
LikeLike · · · 23
  • Rita Odeh likes this.
  • Dalvir Gill O Respected Sir, this is the least i could do. i'm just happy that the Punjabi Haiku World who were familiar with your name only by some quotes here and there, now have a chance to see what troubles you - scratching three lines that aren't even poetic and claiming them to be a poem belonging to a genre of the highest order which to so many is almost sacred.
    my humble bows!
  • Robert D. Wilson This makes me so happy. I am not important but haiku is, and the garbage and hobbyist scribble masquerading as haiku must be stopped. This will help. Sasa Vazic has translated my essays into Serbian. The more translations the greater chance for others to abate the literary cancer eating up our beloved haiku. I salute you, Dalvir!

Thursday, September 11, 2014

ਬਾਸ਼ੋ ਦੇ ਹਾਇਕੂ 'ਚ ਅਲੰਕਾਰ — ਜੇਨ ਰੀਚਹੋਲਡ



ਬਾਸ਼ੋ ਦੇ ਹਾਇਕੂ ' ਅਲੰਕਾਰ  ਜੇਨ ਰੀਚਹੋਲਡ
( ਪੰਜਾਬੀ ਅਨੁਵਾਦ: ਦਲਵੀਰ ਗਿੱਲ )
****************************************************************************

ਕਿੰਨੀ
ਦਫ਼ਾ ਹੋਇਆ ਤੁਹਾਡੀ ਵਰਿਆਂ ਦੀ ਹਾਇਕੂ ਪੜਾਈ ' ਕਿ ਤੁਹਾਨੂੰ ਸਮਝਾਇਆ ਗਿਆ ਕਿ " ਹਾਇਕੂ ' ਅਲੰਕਾਰ ( Metaphor ) ਜਾਂ ਉਪਮਾ ( Simile ) ਨਾਹ ਵਰਤੋ, ਕਦੇ ਵੀ ਨਾਹ ?" ਤੇ ਕਿੰਨੀ ਵੇਰਾਂ ਤੁਸੀਂ ਇੱਕ ਵਧੀਆ ਹਾਇਕੂ ਲਿਖਿਆ ਤੇ ਇਸੇ ਡਰ ਕਾਰਣ ਸਾਂਝਾ ਨਹੀਂ ਕੀਤਾ ਕਿ ਇਸਤੇ ਰੰਦਾ ਫਿਰੂਗਾ ਕਿ ਭਾਈ ਇਸ ' ਤਾਂ 'ਅਲੰਕਾਰ ਜਿਹਾ ਹੈ' ?

ਪਰ ਫਿਰ ਵੀ, ਜੇ ਤੁਹਾਡਾ ਵਾਹ ਲੰਬੀਆਂ ਛੋਟੀਆਂ ਕਵਿਤਾ ਦੇ ਲਿਖਣ ਪੜਣ ਨਾਲ ਪਿਆ ਹੈ ਤਾਂ ਤੁਹਾਨੂੰ ਪੱਕਾ ਪਤਾ ਹੈ ਕਿ ਅਲੰਕਾਰ ਕਵਿਤਾ ਦੀ ਜਾਨ ਹੈ, ਸਮੇਂ ਦੀ ਘਸਵੱਟੀ ਤੇ ਪਰਖੀ ਹੋਈ ਤਕਨੀਕ। ਸਾਡੇ ਕਦੀਮੀ ਕਵੀ ਅਲੰਕਾਰ ਘੜਨ ਤੇ ਇਸਦੀ ਵਰਤੋ ਦੇ ਮਾਹਿਰ ਸਨ।


ਹੁਣ ਹਾਇਕੂ ਅਧਿਆਪਕ ਸਾਨੂੰ ਦਸਦੇ ਹਨ ਕਿ ਇਸ ਅਚੁੱਕ ਸੰਦ ਨੂੰ ਪਰਾਂਹ ਹੀ ਰਖੋ। ਮਸ਼ਹੂਰ ਕਵੀ ਬਾਸ਼ੋ, ਜੋ ਹਾਇਕੂ ਦਾ ਘਾੜਾ ਵੀ ਹੈ, ਕੀ ਅਲੰਕਾਰਾਂ ਦੀ ਵਰਤੋ ਕਰਦਾ ਸੀ ?


ਉਸਦੇ ਮਸ਼ਹੂਰ ਹਾਇਕੂ "ਨਿਪੱਤਰੀ ਟਾਹਣੀ / ਕਾਂ ਉੱਤਰਿਆ / ਪੱਤਝੜ ਦਾ ਘੁਸਮਸਾ" ਨੂੰ ਦੁਬਾਰਾ ਇੰਝ ਲਿਖਣ ਲਈ ਹਿੰਮਤ ਬਟੋਰੀਏ ?:


ਨਿਪੱਤਰੀ ਟਾਹਣੀ ਤੇ ਕਾਂ ਆ ਬੈਠਾ ਓਵੇਂ ਜਿਵੇਂ ਥੱਕੀ ਜਿਹੀ ਪੱਤਝੜ ਦੀ ਸ਼ਾਮ ਆਉਂਦੀ ਹੈ। 


ਇਸ ਤਰ੍ਹਾਂ ਕਿਹਾਂ ਪਾਠਕ ਕਹੇਗਾ ਕਿ ਹਾਂ, ਦੋਵੇਂ ਇੱਕੋ ਜਿਹੇ ਹਨ ਜਿਵੇਂ ਪਤਝੜ ਦੀ ਡੂੰਘੀ ਤਰਕਾਲ ਹਨੇਰਾ ਜਿਹਾ ਲਿਆਓਂਦੀ ਹੈ ਧਰਤੀ ਤੇ ਓਵੇਂ ਇਹ ਕਾਂ ਨੇ ਆਪਣੇ ਫੈਲੇ ਖੰਭਾਂ ਨਾਲ ਦਰਖਤ ਤੇ ਇੱਕ ਸੋਗੀ ਜਿਹਾ ਹਨੇਰਾ ਲਿਆ ਧਰਿਆ ਹੈ l ਹਾਂ, ਇਹ ਕਾਲਾ ਕਾਂ ਮੌਤ ਦਾ ਸੰਦੇਸ਼ ਵਾਹਿਕ ਹੈ, ਕੁਦਰਤ ਦੇ ਆਰਾਮ ਤੇ ਜੀਵਨ ਦੇ ਅੰਤ ਵਾਂਗ। ਜਦੋਂ ਵੀ ਕਿਤੇ ਕੋਈ ਕਾਂ ਤੁਹਾਡੇ ਸਿਰ ਉੱਪਰ ਕਿਸੇ ਟਾਹਣ ਤੇ ਧੜਮ ਕਰ ਬੈਠਿਆ ਹੋਵੇ ਤਾਂ ਤੁਸੀਂ ਇਹ ਮੌਤ ਜਿਹਾ ਡਰ ਓਸਦੇ ਖੰਬਾਂ 'ਚ ਜ਼ਰੂਰ ਮਹਿਸੂਸ ਕੀਤਾ ਹੋਇਗਾ; ਇਹ ਅਚਾਨਿਕਤਾ ਇਸਦਾ ਕਾਲਾ ਰੰਗ, ਇਸਦਾ ਆਕਾਰ, ਕਿੰਨਾ ਡਰਾਵਨਾ ਕਿੰਨਾ ਸਰਦ
ਪੱਤਝੜ ਦੇ ਆਖ਼ੀਰ ਵਾਂਗ।


ਇਸ ਹਾਇਕੂ ਦੀ ਖਾਸੂਸੀਅਤ ਹੀ ਇਹੋ ਹੈ ਕਿ ਉਪਰੋਕਤ ਸਾਰਾ ਕੁਝ ਤੇ ਯਕੀਨਨ ਹੋਰ ਵੀ ਬਹੁਤ ਕੁਝ ਇਸ ਕਵਿਤਾ 'ਚ ਹੈ ਹੀ ਇਸ ਕਾਰਣ ਕਿ ਨਿਪੱਤਰਾ ਟਾਹਣ , ਕਾਂ ਦਾ ਆ ਬੈਠਣਾ ਤੇ ਪੱਤਝੜ ਦੀ ਡੂੰਘੀ ਊਂਘਦੀ ਸੋਗੀ ਸ਼ਾਮ ਦਾ ਘੁਸਮਸਾ ਇੱਕ ਦੂਜੇ ਤੇ ਪਰਤਦਾਰ ਢੰਗ ਨਾਲ ਉੱਪਰੋ-ਥੱਲੀ ਟਿਕਾਏ ਪਏ ਹਨ, ਸਮਦੇਸ਼ੀ ਨਿੱਕਟਤਾ ਵਿੱਚ। ਮੇਰੇ ਲਈ, ਇਸ ਪੱਤਝੜ ਦੀ ਸ਼ਾਮ ਨੂੰ ਜਿਹੜੇ ਤੱਤ ਇਥੇ ਕਾਂ ਨੂੰ ਇੱਕ ਅਲੰਕਾਰ ਵਜੋਂ ਵਰਤ ਰਹੇ ਹਨ, ਓਹ ਹਨ : ਪਹਿਲਾ ਕ੍ਰਿਆ " ਉੱਤਰਨਾਂ " ( ਅਸੀਂ ਆਖਦੇ ਹਾਂ ਨਾ ਕਿ ਹਨੇਰਾ ਉੱਤਰ ਆਇਆ ਨਾਂਕਿ ਆ ਬੈਠਿ ਗਿਆ ਜਾਂ ਆ ਮੱਲਿਆ ) [ਅਨੁਵਾਦ ਦੇ ਮਸਲੇ ]। ਇਹ ਬਾਸ਼ੋ ਦੀ ਇੱਕ ਤਕਨੀਕ਼ ਹੈ ਜਿਸਨੂੰ ਉਹ ਆਮ ਵਰਤਦਾ ਹੈ ਤੇ ਉਸਦਾ ਪਾਠਕ ਸਹਿਜੇ ਹੀ ਉਸਦੀ 'ਕ੍ਰਿਆ' ਦੇ ਦੂਹਰੇ ਅਰਥ ਪਰਖਦਾ ਹੈ, ਜਦ ਵੀ ਇਹ ਉਸਦੀ ਕਵਿਤਾ ਵਿੱਚ ਹਾਜ਼ਿਰ ਹੋਣ। ਅਤੇ ਦੂਜਾ ਹੈ , ਇੱਕ ਨਿਪੱਤਰੀ ਟਾਹਣੀ ਜੋ ਸਹਿਵਣ ਹੀ ਦੋਵਾਂ ਨੂੰ, ਕਾਂ ਅਤੇ ਪੱਤਝੜ ਦੇ ਉਤਾਰੇ ਨੂੰ,  ਸਵੀਕਾਰ ਕਰਦੀ ਹੈ।


ਭਾਵੇਂ ਥੋੜੀ ਖਿਚ ਧੂਹ ਨਾਲ ਹੀ ਸਹੀ ਪਰ ਬਾਸ਼ੋ ਦੇ "ਬੁਢਾ ਟੋਭਾ / ਛਾਲ ਡੱਡੂ ਦੀ / ਛਪਾਕ .... " ਵਾਲੇ ਹਾਇਕੂ 'ਚ, ਅਲੰਕਾਰ/ਉਪਮਾ ਹੋਰ ਵੀ ਜਿਆਦਾ ਦਿਲਚਸਪ ਤੇ ਗਹਿਨ ਹੈ।


ਸ਼ੁਰੁਆਤ ਲਈ, ਆਪਾਂ ਇਸ ਹਾਇਕੂ ਦੀ ਜਾਪਾਨੀ ਨੂੰ ਯਥਾਵਤ ਲੈਂਦੇ ਹਾਂ ਜੋ ਕਹਿੰਦੀ ਹੈ "ਆਵਾਜ਼ ਦਾ ਪਾਣੀ"। ਇਸਨੂੰ ਆਪਣੀ ਕਲਪਨਾ 'ਚ ਥੋੜੀ ਦੇਰ ਘੁੰਮਣ ਦਿਓ .... " ਆਵਾਜ਼ ਦਾ ਪਾਣੀ, ਆਵਾਜ਼ - ਪਾਣੀ ਵਰਗੀ"। ਆਵਾਜ਼ ਗਤੀਮਾਨ ਜਿਵੇਂ ਪਾਣੀ ਹੁੰਦਾ ਹੈ l ਆਵਾਜ਼ ਦੀਆਂ ਤਰੰਗਾਂ ਚੱਲਦੀਆਂ ਜਿਵੇਂ ਪਾਣੀ 'ਚ ਡੀਟੀ ਸੁੱਟਿਆਂ ਪਾਣੀ ਤਰੰਗਿਤ ਹੁੰਦਾ ਹੈ l


ਬਾਸ਼ੋ ਤੇ ਉੱਤਰੀ ਇਸ ਘੜੀ ਤੋਂ ਪਹਿਲਾਂ ਸਾਰੇ ਜਾਪਾਨੀ ਕਵੀਆਂ ਦੇ ਡੱਡੂਆਂ ਨੇ ਵੀ ਆਵਾਜ਼ਾਂ ਕੀਤਿਆਂ - ਓਹ ਟਰਟ੍ਰਾਉਂਦੇ ਸਨ, ਸਾਥਣ ਡੱਡੀਆਂ ਨੂੰ ਆਵਾਜ਼ਾਂ ਲਾਉਂਦੇ ਸਨ, ਗੀਤ ਗਾਉਂਦੇ ਸਨ, ਪਰ ਟੋਭੇ ਨੂੰ ਨਹੀਂ ਸਨ ਬੋਲਣ ਲਾਉਂਦੇ। ਕੀ ਕਿਹਾ ਜਾਵੇ ਕਿ ਪਾਣੀ ਇਥੇ ਅਲੰਕਾਰ ਹੈ ਅਨਹਦ ਨਾਦ ( ਅਦ੍ਰਿਸ਼ ਆਵਾਜ਼ ) ਲਈ? ਆਪਣੀ ਆਵਾਜ਼ 'ਚ ਧੁਨੀ ਪੈਦਾ ਕਰਨ ਦੀ ਬਜਾਏ, ਸਗੋਂ ਜੇ ਇਸ 'ਧੁਨੀ ਵਾਲੇ ਪਾਣੀ' 'ਚ ਡੱਡੂ ਹੀ ਕੁਦ ਪਵੇ ਤਾਂ?


ਅਸੀਂ ਕਦੇ ਨਹੀਂ ਅੰਦਾਜ਼ਾ ਲਗਾ ਸਕਦੇ ਕਿ ਕੀ ਇਹ ਲਾਈਨਾਂ "ਡੱਡੂ ਕੁਦਿਆ / ਆਵਾਜ਼ ਵਾਲੇ ਪਾਣੀ 'ਚ" ਲਿਖਣ/ਕਹਿਣ ਤੋਂ ਪਹਿਲਾਂ ਹੀ/ਵੀ ਬਾਸ਼ੋ ਦੀ ਖੋਪੜੀ 'ਚ ਏਹੋ ਜਿਹੇ ਵਿਚਾਰ ਘੁੰਮ ਰਹੇ ਸਨ ਪਰ ਇੱਕ ਗੱਲ ਪੱਕ ਨਾਲ ਕਹੀ ਜਾ ਸਕਦੀ ਹੈ ਕਿ ਉਸਨੂੰ ਆਪਣੀ ਪ੍ਰੇਰਨਾ ਦੀ ਬਖਸ਼ਿਸ਼ ਦਾ ਪਤਾ ਸੀ ਕਿਉਂਕਿ ਉਸਨੇ ਕਿਕਾਕੂ ਨੂੰ ਇਜਾਜ਼ਤ ਨਹੀਂ ਦਿੱਤੀ ਕਿ ਉਹ ਆਪਣਾ ਪੀਲੇ ਗੁਲਾਬ ਵਾਲਾ ਬਿੰਬ ਇਥੇ ਫਿੱਟ ਕਰ ਲਵੇ, ਓਹ ਸਗੋਂ ਇਸ ਅਲੰਕਾਰ 'ਆਵਾਜ਼ ਵਾਲੇ ਪਾਣੀ / ਤਰਲ ਆਵਾਜ਼' ਨਾਲ ਹੀ ਵਚਨਵਧ ਰਿਹਾ ਤੇ ਉਸ ਕਿਹਾ, "ਬੁੱਢਾ ਟੋਭਾ" ਤਾਂ ਜੋ ਉਹ ਪੁਰਜ਼ੋਰ ਤਰੀਕੇ ਨਾਲ ਕਹਿ ਸਕੇ ਕਿ "ਨਾਦ ਹੀ ਸਨਾਤਨ ਟੋਭਾ ਹੈ।"


ਇਹ ਵੀ ਮੁਮਕਿਨ ਹੈ ਕਿ, ਜਿਵੇਂ ਕਿ ਦੱਸਿਆ ਜਾਂਦਾ ਹੈ, ਕਿ ਬਾਸ਼ੋ ਨੇ ਸਿਰਫ਼ ਪਾਣੀ 'ਚ ਡੱਡੂ ਦੀ ਛਾਲ ਦੀ ਇਕ ਆਵਾਜ਼ ਸੁਣੀ ( ਇਹ ਜ਼ਿਆਦਾ ਸੰਭਵ ਗੱਲ ਕਿਉਂਕਿ ਉਹ ਦੋ ਨਦੀਆਂ ਦੇ ਸੰਗਮ ਵਾਲੇ ਇੱਕ ਦਲਦਲੀ ਜਿਹੇ ਥਾਂ ਕੋਲ ਰਹਿੰਦਾ ਸੀ ) ਬਿਲਕੁਲ ਉਸੇ ਘੜੀ ਜਦੋਂ ਉਸਨੂੰ ਇੱਕ ਜ਼ੇਨ ਸੰਤ ਨੇ ਉਸਤੋਂ ਧਿਆਨ ਦੇ ਖੇਤਰ 'ਚ ਵਾਪਰੀ ਕਿਸੇ ਡੂੰਘਾਈ ਬਾਰੇ ਪੁੱਛ-ਪੜਤਾਲ ਕੀਤੀ। ਇਸ ਸਥਾਨ ਤੇ ਰਹਾਇਸ਼ ਦੇ ਬਾਵਜੂਦ ਉਸਨੇ ਆਪਣੀ ਕਵਿਤਾ ਕਿਸੇ ਯਥਾਰਥਵਾਦੀ ਵਾਂਗ "ਦਲਦਲ ਨੇੜ੍ਹੇ" ਜਾਂ "ਨਦੀ ਕਿਨਾਰੇ" ਨਾਲ ਸ਼ੁਰੂ ਨਹੀਂ ਕੀਤੀ, ਸਗੋਂ " ਬੁਢਾ ਟੋਭਾ " ਦੀ ਵਰਤੋ ਕੀਤੀ ਕਿਉਂਕਿ ਇੱਕ ਸ਼ਾਂਤ ਸਰ ਵਿਚ ਕੋਈ ਖਲਬਲੀ ਜ਼ਿਆਦਾ ਸਪੱਸ਼ਟਤਾ ਨਾਲ ਆਵਾਜ਼ ਵਾਂਗ ਗਤੀਮਾਨ ਹੋਵੇਗੀ ਤੇ ਨਤੀਜਨ ਜ਼ਿਆਦਾ ਦਰੁਸਤ ਹੋਵੇਗੀ। ਉਸਦਾ ਤੀਸਰੇ ਬਿੰਬ ਦਾ ਇੱਕ ਨਾਤਾ ਹੈ ਆਵਾਜ਼ ਦੇ ਪਾਣੀ ਵਜੋਂ ਇੱਕ ਅਲੰਕਾਰ ਨਾਲ। ਪਾਣੀ ਦੇ ਅਲਗ ਅਲਗ ਰੂਪ ( ਖੂਹ, ਅੰਨਾ-ਖੂਹ, ਸਰ, ਨਦੀ, ਝਰਨਾ ਆਦਿ ) ਸਦਾ ਹੀ ਇੱਕ ਅਲੰਕਾਰ ਵਜੋ ਵਰਤੇ ਜਾਂਦੇ ਹਨ ਜਿਸ ਤਰਾਂ ਵੀ ਉਹ ਨਾਦ ਨੂੰ ਪ੍ਰਤੀਬਿੰਬਤ ਅਤੇ ਇਸਦਾ ਰੂਪਾਂਤਰਣ ਕਰਦੇ ਹਨ।


ਇੱਥੇ ਇਸ ਗੱਲ ਵੱਲ ਵੀ ਧਿਆਨ ਕਰੋ ਕਿ ਬਾਸ਼ੋ ਦੀ ਅਕਸਰ ਵਰਤੀ ਜਾਂਦੀ ਨਸੀਹਤ, "ਚੀੜ੍ਹ ਕੋਲ ਜਾਵੋ, ਜੇ ਜਾਨਣਾ ਹੈ ਚੀੜ੍ਹ ਨੂੰ" ਵੀ ਉਸਦੀਆਂ ਰਚਨਾਵਾਂ ਵਿਚਲੇ ਅਲੰਕਾਰਾਂ ਨੂੰ ਸਮਝਣ ਵੱਲ ਹੀ ਇਸ਼ਾਰਾ ਹੈ। ਉਦਾਹਰਣ ਲਈ, ਉਸਦੇ "ਹੁਨਾਲੀ ਘਾਹ / ਜੋ ਵੀ ਬਾਕੀ ਬਚਿਆ / ਯੋਧੇ ਦੇ ਖ਼ਾਬ" ਦੇ ਅਰਥ ਮੇਰੇ ਉੱਪਰ ਉਦੋਂ ਉੱਤਰੇ ਜਦ ਮੈਂ ਗਰਮੀਆਂ ਵਿੱਚ ਇੱਕ ਪਹਾੜੀ ਉੱਪਰ ਸੁੱਕੇ ਘਾਹ ਕੋਲ ਬੈਠੀ ਸੀ। ਸ਼ਾਮ ਵੇਲੇ ਜਦੋਂ ਪਹਾੜੀ ਢਲਾਣ ਨਾਲ ਖਹਿ ਕੇ ਲੰਘਦੀ ਸੀ ਅਤੇ ਭਾਰੇ ਸਿਰੇ ਵਾਲੇ ਘਾਹ ( ਜਿਵੇਂ ਨੀਂਦ ਵਿੱਚ ) ਦੇ ਸਿਰ ਡੋਲ ਰਹੇ ਸਨ, ਉਦੋਂ। ਘਾਹ ਦੀਆਂ ਲੰਬੀਆਂ ਤਿੜ੍ਹਾਂ ਦੀ ਕਿਤੇ ਚਮਕ ਅਤੇ ਕਿਤੇ ਹਨੇਰੇ ਦੀ ਖੇਡ ਜੋ ਡਿਜ਼ਾਈਨ ਬਣਾ ਰਹੀ ਸੀ ਉਸਨੂੰ ਦੇਖ ਕੇ ਇੰਝ ਲੱਗਦਾ ਸੀ ਜਿਵੇਂ ਪ੍ਰੇਤ-ਆਤਮਾਵਾਂ ਚੋਟੀ ਵੱਲ ਨੂੰ ਭੱਜੀਆਂ ਜਾ ਰਹੀਆਂ ਹੋਣ — ਜਿਵੇਂ, ਯੋਧੇ ਹੱਲਾ ਬੋਲ ਰਹੇ ਹੋਣ —  ਘੇਰਾਬੰਦੀ ਕਰਦੇ — ਕਿਸੇ ਅਣਮਿਥੇ ਨਿਸ਼ਾਨੇ ਵੱਲ। ਯਕੀਨਨ ਬਾਸ਼ੋ ਨੇ ਵੀ ਇਹੋ ਮਹਿਸੂਸ ਕੀਤਾ ਹੋਵੇਗਾ ਜਦੋਂ ਉਸਨੇ ਸੁਪ੍ਰਸਿੱਧ ਰਣ-ਭੂਮੀ ਦੀ ਯਾਤ੍ਰਾ ਕੀਤੀ। ਇਸ ਸਥਾਨ ਦਾ ਰਣ-ਭੂਮੀ ਹੋਣਾ 'ਯੋਧਿਆਂ ਦੇ ਖ਼ਾਬ' ਦੇ ਅਲੰਕਾਰ ਨੂੰ ਹੋਰ ਵੀ ਗਹਿਰੇ ਅਰਥ ਪ੍ਰਦਾਨ ਕਰਦਾ ਹੈ, ਉਹਨਾਂ ਦੀਆਂ ਖ਼ਵਾਹਿਸ਼ਾਂ ਉਹਨਾਂ ਦੇ ਦ੍ਰਿੜ ਇਰਾਦੇ ਸਭ ਇਸ ਸੁੱਕੇ ਘਾਹ ਵਾਂਗ ਹੀ ਬੇਮਾਯਨਾ ਹਨ ਜੋ ਆਪਣੀ ਤੂੜੀ-ਵੰਨੀ ਭਾ ਵਿੱਚ ਅਜੇ ਵੀ ਇੰਝ ਲੱਗ ਰਿਹਾ ਹੈ ਜਿਵੇਂ ਯੋਧੇ ਵਸਤਰ-ਸੰਜੋਆਂ ਸਜਾਈ ਪਹਾੜੀ ਦੀ ਚੋਟੀ ਵੱਲ ਧਾਵਾ ਬੋਲ ਰਹੇ ਹੋਣ।


ਇਹੋ ਮੇਰਾ ਦਾਵਾ ਹੈ ਕਿ ਅਲੰਕਾਰ ਹਾਇਕੂ-ਰਚਨਾ ਦਾ ਇੱਕ ਬੇਸ਼-ਕ਼ੀਮਤੀ ਅੰਗ ਹੈ। ਸਿਰਫ਼ ਇੰਨਾ ਹੀ ਹੈ ਕਿ ਅਲੰਕਾਰ ਨੂੰ ਹਾਇਕੂ ਵਿੱਚ ਪਰੋਇਆ ਕਿਵੇਂ ਗਿਆ ਹੈ।


ਹਾਇਕੂ ਵਿੱਚ ਅਲੰਕਾਰ/ਉਪਮਾ ਦੇ ਦੋਵੇਂ ਖੰਡਾਂ ਨੂੰ ਜੋੜਨ ਲਈ ਅਕਸਰ "ਜਿਵੇਂ" ਜਾਂ "ਵਾਂਗ" ਆਦਿ ਨਹੀਂ ਵਰਤੇ ਜਾਂਦੇ ( ਹਾਲਾਂਕਿ ਬਾਸ਼ੋ ਦੇ ਬਹੁਤ ਸਾਰੇ ਹਾਇਕੂ ਵਿੱਚ ਇਸਦੇ ਸਮਅਰਥੀ ਸ਼ਬਦ ਵਰਤੇ ਮਿਲਦੇ ਹਨ ) ਸਗੋਂ ਅਲੰਕਾਰ ਨੂੰ ਉਸਦੇ ਮੂਲ-ਭੂਤ ਰੂਪ ਵਿੱਚ ਹੀ, ਸਪਸ਼ਟ ਬਿੰਬ ਵਜੋਂ ਲਿਖ ਦਿੱਤਾ ਜਾਂਦਾ ਹੈ, ਅਜਿਹਾ ਕਰਦਿਆਂ ਅਕਸਰ ਕ੍ਰਿਆ ਜਾਂ ਕਿਸੇ ਤੀਸਰੇ ਬਿੰਬ ਦਾ ਸਹਾਰਾ ਲਿਆ ਜਾਂਦਾ ਹੈ ਇਸਨੂੰ ਸਮਦੇਸ਼ੀ-ਨਿਕਟਤਾ ( juxtaposition ) ਵਿੱਚ ਸਜਾ ਕੇ।


ਇਸਦੇ ਨਾਲ ਹੀ ਹਾਇਕੂ ਵਿੱਚ ਵਰਤੇ ਜਾ ਸਕਣ ਵਾਲੇ ਅਲੰਕਾਰ ਯਥਾਰਥ ਦੀਆਂ ਹੱਦਾਂ ਦੇ ਅੰਦਰੋਂ ਹੀ ਚੁਣੇ ਜਾਂਦੇ ਹਨ। ਬੁਲੰਦ ਸਮੁੰਦਰੀ ਲਹਿਰਾਂ ਜਦੋਂ ਸਾਹਿਲ ਵੱਲ ਨੂੰ ਆਉਂਦੀਆਂ ਹਨ ਤਾਂ ਮਨ ਵਿੱਚ ਭਬਕਾਂ ਮਾਰੇ ਸ਼ੇਰਾਂ ਦਾ ਤੱਟ ਵੱਲ ਨੂੰ ਧਾਉਂਦਿਆਂ ਲੱਗ ਸਕਣਾ ਗੈਰ-ਮੁਨਾਸਬ ਨਹੀਂ ਭਾਸਦਾ। ਨਾਲ ਹੀ ਇਹ ਵੀ ਹੈ ਕਿ ਸਾਗਰ ਵਿੱਚ ਸ਼ੇਰਾਂ ਦਾ ਉੱਛਲ-ਕੂਦ ਕਰਦਿਆਂ ਕਹਿਣਾ ਵੀ ਮੁਨਾਸਿਬ ਨਹੀਂ ਲੱਗਦਾ। ਪਰ ਸਮੁੰਦਰੀ ਲਹਿਰਾਂ ਤੋਂ ਉੱਠਦੀ ਪਾਣੀ ਦੀ ਫੁਹਾਰ ਵਿੱਚ ਉੱਡਦੇ ਸਮੁੰਦਰੀ-ਉਕਾਬ ਨੂੰ ਵੇਖ ਕੇ, "ਲਹਿਰਾਂ ਤੋਂ ਉੱਡੇ ਸਫੈਦ ਵਾਛੜ੍ਹ / ਸਮੁੰਦਰੀ-ਉਕਾਬ" ਜਿਹਾ ਕੁਝ ਕਹਿਣਾ ਹਾਇਕੂ-ਰੂਪ ਦੇ ਜ਼ਿਆਦਾ ਨੇੜੇ ਹੈ।


ਅਲੰਕਾਰਾਂ ਦੀ ਮੁੜ-ਵਰਤੋ ਲਈ ਕਵੀਆਂ ਨੂੰ ਉਤਸ਼ਾਹਿਤ ਕਰਨ ਤੋਂ ਮੇਰਾ ਇਹ ਭਾਵ ਹਰਗਿਜ਼ ਨਹੀਂ ਹੈ ਕਿ ਅਲੰਕਾਰਾਂ ਨੂੰ ਚੁਣ-ਚੁਣ ਕੇ ਉਂਝ ਹੀ ਇਸਤੇਮਾਲ ਕੀਤਾ ਜਾਵੇ ਜਿਵੇਂ  ਰਵਾਇਤੀ ਸਾਹਿਤ ਵਿੱਚ ਪ੍ਰੰਪਰਾ ਹੈ। ਹਾਇਕੂ ਦੇ ਹਰਮਨ ਪਿਆਰੇ ਹੋਣ ਦੇ ਕਾਰਨਾਂ ਅਤੇ ਹਾਇਕੂ-ਰਚਨਾਕਾਰੀ ਦੁਆਰਾ ਪ੍ਰਾਪਤ ਹੁੰਦੇ ਆਨੰਦ ਦਾ ਵੱਡਾ ਹਿੱਸਾ ਇਹੋ ਤਾਂ ਹੈ ਕਿ ਸਾਨੂੰ ਅਲੰਕਾਰਾਂ ਦੀ ਨਵੀਂ, ਅਤੇ ਪੱਛਮੀ ਲੇਖਕਾਂ ਲਈ ਖ਼ਾਸ ਤੌਰ 'ਤੇ, ਅਪਰੰਪਰਾਗਤ ਵਰਤੋ ਦੀ ਉਮੰਗ ਜੋ ਇਹ ਆਪਣੇ ਨਾਲ ਲੈ ਕੇ ਆਉਂਦਾ ਹੈ।


ਜੇ ਇਸ ਅਵਲੋਕਨ ਨੂੰ ਲਾਂਭੇ ਵੀ ਰੱਖ ਦੇਈਏ ਕਿ ਸਾਰੇ "ਸਿੱਧ-ਪਧਰੇ" ਹਾਇਕੂ ਕਿਸੇ ਛੁਪੇ ਅਲੰਕਾਰ ਤੋਂ ਰਹਿਤ, ਮਹਿਜ਼ ਇੱਕ ਨਜ਼ਰੀਆ/ਵਾਚਣ ਹੁੰਦੇ ਹਨ; ਇਹ ਵੀ ਧਿਆਨ ਵਿੱਚ ਆਇਆ ਹੈ ਕਿ ਜਿਨ੍ਹਾਂ ਹਾਇਕੂ ਵਿੱਚ ਕਿਸੇ ਅਲੰਕਾਰ ਨੂੰ "ਚੁੱਕ" ਲਿਆ ਜਾਂਦਾ ਹੈ ਉਹ ਅਕਸਰ ਇਸੇ ਵਿਚਾਰ ਦੀ ਜੁਗਾਲੀ ਕਰਦੇ ਜਾਪਦੇ ਹਨ ਕਿ ਕਾਵਿਕ ਦ੍ਰਿਸ਼ਟੀ ਨੂੰ ਸਥੂਲ ਯਥਾਰਿਥ ਵਜੋਂ ਪੇਸ਼ ਕੀਤਾ ਜਾਵੇ।


ਕਵੀ ਦਾ ਕਰਤਵ ਹੀ ਇਹੋ ਹੈ ਕਿ ਇਸ ਧਰਤ, ਇਸ ਜੀਵਨ ਨੂੰ ਅਨੁਭਵ ਕਰੇ ਅਤੇ ਇਸਦਾ ਬਿਆਨ ਆਪਣੇ ਸੰਗੀ ਬਾਸ਼ਿੰਦਿਆ ਪ੍ਰਤੀ ਇਸ ਪ੍ਰਕਾਰ ਕਰੇ ਕਿ ਉਸਦਾ ਸਰੋਤਾ/ਪਾਠਕ ਉਸਦੀ ਦ੍ਰਿਸ਼ਟੀ ਨੂੰ ਆਪ ਅਨੁਭਵ ਕਰ ਸਕੇ। ਕਵੀ ਰੂਹਾਨੀ ਜਗਤ ਦਾ ਪੱਤ੍ਰਕਾਰ ਹੈ। ਪਰ ਫਿਰ ਵੀ ਇਸ ਮਾਯਾਵਈ ਮੰਡਲ ਬਾਰੇ ਸਾਡਾ ਸ਼ਬਦ-ਭੰਡਾਰ ਉਤਨਾ ਹੀ ਧੁੰਦਲਾ ਅਤੇ ਅਨਿਸ਼ਚਿਤ ਹੈ ਜਿੰਨਾ ਇੱਕ ਆਮ ਇਨਸਾਨ ਦਾ ਇਸ ਪ੍ਰਤੀ ਤਜ਼ਰਬਾ। ਨਤੀਜਨ, ਭਾਵਨਾਵਾਂ, ਅਨੁਭੂਤੀਆਂ, ਦ੍ਰਿਸ਼ਟੀਆਂ, ਅੰਤ੍ਰਾਭੂਤੀਆਂ, ਸਮਾਨਾਂਤਰ ਜਗਤ ਦੇ ਅਨੁਭਵਾਂ, ਸਭ ਬਾਰੇ ਗੱਲ ਕਰਦਿਆਂ ਵੀ ਸਾਨੂੰ ਅਲੰਕਾਰਾਂ ਅਤੇ ਉਪਮਾਵਾਂ ਦੁਆਰਾ ਸਿਰਫ਼ ਸਥੂਲ ਬਿੰਬਾਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ।


ਅੱਜ ਕਲ ਮੈਂ ਵਿਲਿਯਮ ਏਵਰਸਨ ਦਾ "ਧਰਤੀ ਇੱਕ ਅਲੰਕਾਰ ਵਜੋਂ" ਪੜ੍ਹ ਰਹੀ ਹਾਂ ਜਿਸ ਵਿੱਚ ਉਹ ਇਸ ਬ੍ਰਹਿਮੰਡ ਦੇ ਸਭ ਭੂਤਾਂ ਨੂੰ ਕਿਸੇ ਮਹਾਨ, ਗਹਿਰੇ, ਅੰਦਰੂਨੀ ਸੱਚ ਦੇ ਅਰਥਾਂ ਵੱਲ ਇਸ਼ਾਰੇ ਵਜੋਂ ਦੇਖਦਾ ਹੈ। ਬਾਖ਼ ਪੁਹਪ ਉਪਚਾਰ ( The Bach Flower Remedies ) ਇਸੇ ਵਿਸ਼ਵਾਸ ਦਾ ਅਮਲੀ ਰੂਪ ਵਿੱਚ ਉਪਯੋਗ ਹੈ। ਇਸ ਵਿੱਚ ਕਿਸੇ ਫੁੱਲ ਦਾ ਅਤਰ ਕੱਢਿਆ ਜਾਂਦਾ ਹੈ, ਪਰ ਬੂਟੇ ਦੇ ਉਪਚਾਰਿਕ ਗੁਣਾਂ ਕਰਕੇ ਨਹੀਂ ਸਗੋਂ ਪਰਾ-ਜਗਤ ਦੀਆਂ ਜੋ ਭਾਵਨਾਵਾਂ ਇਸ ਦੁਆਰਾ ਪ੍ਰਗਟ ਹੁੰਦੀਆਂ ਹਨ ਉਸ ਕਾਰਣ।


ਮੇਰਾ ਵਿਸ਼ਵਾਸ ਹੈ ਕਿ ਸੋਚਣ ਦਾ ਇਹੋ ਤਰੀਕਾ ਸੀ ਜਿਸਨੇ ਬਾਸ਼ੋ ਨੂੰ ਇੱਕ ਮਹਾਨ ਕਵੀ ਬਣਾਇਆ। ਜਦੋਂ ਸਾਹਿਤ ਦੇ ਇਤਿਹਾਸਕਾਰ ਕਹਿੰਦੇ ਹਨ ਕਿ ਬਾਸ਼ੋ ਦੀ ਮ੍ਰਿਤੂ ਤੋਂ ਮਗਰੋਂ "ਹਾਇਕੂ ਨਿਘਾਰ" ਵਾਪਰਿਆ ਤਾਂ ਮੇਰੇ ਮਨ ਵਿੱਚ ਇਹ ਸੰਸਾ ਪੈਦਾ ਹੁੰਦਾ ਹੈ ਕਿ ਇਹ ਨਿਘਾਰ ਦਾ ਕਾਰਣ ਇਹੋ ਸੀ ਕਿ ਹਾਇਕੂ ਨੂੰ ਇਸਦੀ ਕਾਵਿਕਤਾ ਅਤੇ ਕਾਵਿਕ ਦ੍ਰਿਸ਼ਟੀ ਦੇ ਵਾਹਨ ਬਣਨ ਦੇ ਹੱਕ਼ ਤੋਂ ਵਿਰਵਾ ਕੀਤਾ ਗਿਆ। ਮੈਂ ਇਕ਼ਬਾਲ ਕਰਦੀ ਹਾਂ ਕਿ ਮੈਂ ਅਜਿਹੀਆਂ ਲਿਖਤਾਂ, ਜਾਪਾਨੀਆਂ ਜਾਂ ਜਾਪਾਨ ਤੋਂ ਬਾਹਰਲੇ ਲੇਖਕਾਂ ਦੀਆਂ, ਨੂੰ ਸਭਤੋਂ ਵੱਧ ਦਿਲਚਸਪ ਪਾਉਂਦੀ ਹਾਂ ਜਦੋਂ ਕਵੀਜਨ ਕਵਿਤਾ ਦੇ ਸਾਰੇ ਔਜ਼ਾਰਾਂ-ਅਦਾਵਾਂ ਦੀ ਵਰਤੋ ਕਰਨ ਦੀ ਖੁੱਲ੍ਹ ਲੈ ਕੇ ਰਚਨਾ ਕਰਦੇ ਹਨ ਅਤੇ ਜੋ ਅਨੇਕਾਂ ਸਭਿਆਚਾਰਾਂ ਦੇ ਕਵੀਆਂ ਦੀ ਕਾਵਿ-ਦ੍ਰਿਸ਼ਟੀ ਤੋਂ ਉਤਸ਼ਾਹ ਲੈਂਦੇ ਹੋਏ ਸਾਰੀਆਂ  ਹੀ ਪੁਰਾਤਨ ਕਾਵਿ-ਤਕਨੀਕਾਂ ਨੂੰ ਨਵੀਆਂ ਵਿਧਾਵਾਂ ਵਿੱਚ ਵਰਤਣ ਦੇ ਕ਼ਾਬਿਲ ਹੁੰਦੇ ਹਨ।

Sunday, May 4, 2014

3 hokku

foot-prints of fish . . .
a cayman skeleton on
the bed of a wadi


action-plan on
the tip of the tail . . .
a jaguar

baboons dance . . .
the warp and woof of
pelicans

Monday, February 24, 2014

ਹਾਇਕੂ ਦੇ ਦਿਲ ਦੀ ਧੜਕਣ - ਕੀਗੋ



ਕੀਗੋ - ਹਾਇਕੂ ਦੇ ਦਿਲ ਦੀ ਧੜਕਣ
ਮੂਲ ਲੇਖਕ: ਰਾਬਰਟ ਡੀ. ਵਿਲਸਨ 
 
ਕੀਗੋ, ਹਾਇਕੂ ਦੇ ਦਿਲ ਦੀ ਧੜਕਣ ਹੈ, ਇਸਦਾ ਤੱਤ-ਸਾਰ ਹੈ।
ਜਾਪਾਨੀ
ਸਭਿਆਚਾਰਕ ਸਮ੍ਰਿਤੀ ਜ਼ੇਨ ਬੋਧੀ-ਮੱਤ, ਤਾਓਵਾਦ, ਸ਼ਿੰਟੋ ਧਰਮ, ਅਤੇ ਜਾਪਾਨੀ ਦੀਪ-ਸਮੂਹਾਂ ਦੇ ਆਦਿ-ਵਾਸੀ ਲੋਕਾਂ, ਆਏਨੂੰ, ਵਲੋਂ ਵਿਰਸੋਏ ਹੋਏ ਔਝਾ-ਰੀਤੀਆਂ ਵਾਲੇ ਜੜ੍ਹਵਾਦੀ ਸਨਾਤਨੀ-ਧਰਮ ਦੇ ਸੁਮਿਸ਼੍ਰਣ ਦੁਆਰਾ ਉਸਰੀ ਹੋਈ ਹੈ।
ਉਹ ਲੋਕ ਵੀ ਹਨ ਜਿਨ੍ਹਾਂ ਦਾ ਇਹ ਦਾਵਾ ਹੈ ਕਿ ਜਾਪਾਨ ਜ਼ੇਨ-ਬੋਧੀ ਧਰਮ ਵਾਲਾ ਦੇਸ਼ ਹੈ, ਪਰ ਤੱਥਾਂ ਤੇ ਆਧਾਰਿਤ ਕੀਤੀ ਬਾਰੀਕਬੀਨੀ ਇਸ ਬਲਿੱਥ-ਮੁਖੀ ਵਿਚਾਰ ਨੂੰ ਝੁਠਲਾ ਦਿੰਦੀ ਹੈ।

ਸ਼ਿੰਟੋ ਅਤੇ ਕਰਮ-ਕਾਂਡੀ ਰੀਤੀਆਂ ਵਾਲੇ ਆਦਿ-ਧਰਮ, ਦੋਵਾਂ ਲਈ ਹੀ ਜੜ੍ਹਵਾਦ ( ਕੁਦਰਤ ਦੀ ਹਰ ਵਸਤ ਦੀ ਇੱਕ ਰੂਹ ਹੈ - ਅਨੁ. ) ਇੱਕ ਸੱਤ ਹੈ, ਜਦੋਂਕਿ ਪੱਛਮ ਲਈ ਇਹ ਅਨਪੜ੍ਹ ਅਤੇ ਅਸਭਯ ਬੇਧਰਮੀਆਂ ਦਾ ਅੰਧ-ਵਿਸ਼ਵਾਸ ਹੈ।
ਜਰਮਨ
-ਆਧਾਰ ਵਾਲੀ ਵਿਦਿਅਕ-ਪ੍ਰਣਾਲੀ ਵਾਂਗ ਹੀ ਸਮੁੱਚੇ ਪੱਛਮੀ ਜਗਤ ਵਿੱਚ ਉਹ ਯਹੂਦੀ-ਈਸਾਈ ( ਸਾਮੀ ) ਵਿਚਾਰ ਪ੍ਰਧਾਨ ਹੋ ਚੁੱਕਾ ਹੈ ਜੋ ਮਨੁੱਖ ਨੂੰ ਕੁਦਰਤ ਤੋਂ ਉੱਪਰ ਠਹਿਰਾਉਂਦਾ ਹੈ।
ਇਸ
ਵਿਚਾਰ ਅਨੁਸਾਰ ਕੁਦਰਤ ਆਪਣੇ ਆਪ ਵਿੱਚ ਇੱਕ ਸ਼ਕਤੀ ਨਾ ਹੋ ਕੇ ਉਸ ਕਰਤਾ ਦੀ ਇੱਕ ਉਪਜ ਹੈ ਜੋ ਇਸਦੇ ਹਰ ਪ੍ਰਗਟਾਵੇ, ਹਰ ਅਭਿਵਿਅਕਤੀ, ਦਾ ਚਾਲਕ ਹੈ ਅਤੇ ਜਿਸਨੇ ਕੁਦਰਤ ਨੂੰ ਮਨੁੱਖ ਦੀ ਖ਼ਾਤਿਰ ਅਤੇ ਖ਼ਾਤਿਰ ਵਿੱਚ ਮਨੁੱਖ ਤੋਂ ਨਿਗੂਣਾ ਰਚਿਆ।

ਜਾਪਾਨੀ ਚਿੱਤ ਜ਼ਿੰਦਗੀ ਦੇ ਹਰ ਪਹਿਲੂ/ਵਸਤ ਨੂੰ ਆਪਣੇ ਹਾਣ ਦਾ ਗਿਣਦਾ ਹੈ।
ਕੁਦਰਤ
ਪ੍ਰਤੀਪਲ ਬਦਲਾਉ ਵਿੱਚ ਹੈ, ਇਸ ਵਿੱਚ ਕੁਝ ਵੀ ਖੜੋਤ ਵਿੱਚ ਨਹੀਂ ਹੈ। ਇਹ ਮਨੁੱਖ ਦੇ ਵਸ ਤੋਂ ਬਾਹਰ ਹੈ, ਅਤੇ ਇਸ ਬਾਰੇ ਕੋਈ ਪੂਰਵ-ਅਨੁਮਾਨ, ਕੋਈ ਕਿਆਸਆਰਾਈ ਨਹੀਂ ਕੀਤੀ ਜਾ ਸਕਦੀ। 
ਚਾਰੇ
ਰੁੱਤਾਂ ਅਤੇ ਇਹਨਾਂ ਦੇ ਕਾਰਣ ਵਾਪਰਦੀਆਂ ਤਬਦੀਲੀਆਂ ਹਨ ਜੀਵਨ ਦੇ ਪਨਪਣ ਦਾ ਆਧਾਰ, ਜੋ ਸਾਡੇ ਅੰਦਰ ਗਹਿਰੇ ਭਾਵ ਪੈਦਾ ਕਰਦੀਆਂ ਹਨ ਅਤੇ ਕਲਾਤਮਿਕ ਵਿਰੇਚਨ - ਕਥਾਰਸਿੱਸ - ਵੀ।
ਜਾਪਾਨੀ
ਕਲਾਵਾਂ ਦੀਆਂ ਸਾਰੀਆਂ ਵਿਧਾਵਾਂ ਦੇ ਜ਼ਰੀਏ ਹੀ ਇੱਕ ਸਾਊ ਜੀਵ ਨੂੰ ਇਹੋ ਸਿਖਾਇਆ ਜਾਂਦਾ ਹੈ -
ਉਸ
ਅਲੌਕਿਕ ਵੱਲ ਨੂੰ ਮੁੱਖ ਫੇਰ, ਇਸਦੀ ਮਧੁਰਤਾ ਅਤੇ ਸੁਹਜ ਨਾਲ ਪਹਿਚਾਣ ਸਥਾਪਤ ਕਰ,
ਇਸਦੀ ਲੈਅ ਨੂੰ ਅਪਣਾਉਣਾ।

ਸ਼ਿਨਕੇਈ (1406-1464) ਨੇ ਇਵਾਹਾਸੀ ਬਾਤਸੁਬੁਨ  ਦੀ ਪ੍ਰਸਤਾਵਨਾ ਵਿੱਚ ਲਿਖਿਆ:

"ਜੋ ਪ੍ਰਾਣੀ ( ਕਵਿਤਾ ਦੇ ) ਮਾਰਗ ਤੋਂ ਅਣਜਾਣ ਹੈ ਉਹ ਚਾਰਾਂ ਰੁੱਤਾਂ ਦੇ ਪ੍ਰੀਵਰਤਨ-ਚੱਕ੍ਰ ਪ੍ਰਤੀ ਅੰਨ੍ਹਾ ਹੈ, ਦਸ ਹਜ਼ਾਰ ਮੰਡਲਾਂ ਦੇ ਰੰਗਾਂ ਅਤੇ ਰੂਪਾਂ ਵਿੱਚ ਵਰਤ ਰਹੇ ਧੰਨਤਾਜੋਗ  ਧਰਮ  ਦੀ ਉਸਨੂੰ ਕੋਈ ਖ਼ਬਰ ਨਹੀਂ। ਉਹ ਬੁੱਚੀ ਦੀਵਾਰ ਦੇ ਸਾਹਮਣੇ ਸਿਰ ਉੱਪਰ ਦੀਂ ਬਾਲਟੀ ਲੈਕੇ ਬੈਠਾ ਹੀ ਆਪਣੀ ਆਰਜਾ ਖ਼ਰਚ ਦਿੰਦਾ ਹੈ।" ( ਪੰਨਾ 347 )

ਕੁਝ ਵੀ ਸਿਰਫ਼ ਉਤਨਾ ਹੀ ਨਹੀਂ ਹੈ ਜੋ ਪ੍ਰਤੱਖ ਵਿੱਚ ਨਜ਼ਰ ਆਉਂਦਾ ਹੈ। ਕੁਦਰਤ ਪੂਰਵ-ਅਨੁਮਾਨੀਯ ਨਹੀਂ - ਰਹੱਸਮਈ ਹੈ। ਇਹ ਨਾ ਤਾਂ ਸਥਿਲ/ਨਿੱਸਲ ਹੈ ਨਾ ਹੀ ਵਿਅਕਤੀਪ੍ਰਕ ਜਾਂ ਅੰਤਰਮੁਖਤਾ-ਮਈ। ਇਹ ਤਾਂ ਜ਼ੌਕਾ  ਹੈ, ਜਿਹਨੂੰ ਡੇਵਿਡ ਬਾਰਨਿੱਲ ਇਉਂ ਬਿਆਨਦਾ ਹੈ,

"
ਕੁਦਰਤ ਦੀ ਸਹਿਜ-ਭਾਵ ਹੀ ਖ਼ੂਬਸੂਰਤ ਰੂਪਾਂਤਰਣ ਜ਼ਾਹਿਰ ਕਰਨ ਦੀ ਸਿਰਜਨਾਤਮਿਕ ਸ਼ਕਤੀ। ਇਹ ਰੂਪਾਂਤਰਣ  ਅਲੱਗ-ਅਲੱਗ ਪੱਧਰਾਂ ਉੱਤੇ ਵਾਪਰਦਾ ਹੈ,
ਚਾਰ
ਰੁੱਤਾਂ ਵਿੱਚ ਤਬਦੀਲੀ ਜੇ ਇੱਕ ਪੱਧਰ ਹੈ, ਤਾਂ  
ਕਿਸੇ ਦ੍ਰਿਸ਼ ਵਿੱਚ ਪਲ-ਪਲ ਰਹੀ ਤਬਦੀਲੀ ਇਸੇ ਦਾ ਇੱਕ ਹੋਰ ਤਲ।"

ਕੁਦਰਤ
ਅਤੇ ਸਮੇਂ ਦੀ ਆਪਣੇ ਰੂਪਾਂਤਰਣ ਦੀ ਸ਼ਕਤੀ ਦਾ ਨਾਮ ਜ਼ੌਕਾ ਹੈ - ਇੱਕ ਅਜਿਹਾ ਕਲਾਕਾਰ ਜਿਸਦਾ ਬੁਰਸ਼ ਅਰੁੱਕ ਚਲਦਾ ਰਹਿੰਦਾ ਹੈ।

ਕੁਦਰਤ ਪ੍ਰਤੀਪਲ ਆਪਣੀ ਕਾਇਆ ਪਲਟਣ ਦੇ ਆਹਰੇ ਲੱਗੀ ਹੋਈ ਹੈ। ਇਹ ਕਵੀ ਦੇ ਆਪਣੇ ਵੱਸ ਵਿੱਚ ਹੈ ਕਿ ਉਹ ਕੁਦਰਤ ਦੀ ਤਰਜ਼ 'ਤੇ ਹੀ ਕ੍ਰਿਆਸ਼ੀਲ ਹੋਵੇ। ਸ੍ਰਿਜਨਾਤਮਿਕਤਾ ਦੇ ਤੱਤ ਤੋਂ ਵਾਕਿਫ਼ ਹੋਣ ਲਈ ਇਹ ਜ਼ਰੂਰੀ ਹੈ ਕਿ ਕੁਦਰਤ ਅਤੇ ਕੁਦਰਤ ਦੀ ਸ੍ਰਿਜਨਾਤਮਿਕ ਤਾਕ਼ਤ ( ਜ਼ੌਕਾ ) ਵਿਚਲੇ ਭੇਦ ਤੋਂ ਜਾਣੂੰ ਹੋਇਆ ਜਾਵੇ। ਇਸਨੂੰ ਕਿਸੇ ( ਬ੍ਰਹਮਾਦਿ ) ਅਧਿਆਤਮਿਕ ਦੇਵਤੇ ਨਾਲ ਮਿਲਾ ਕੇ ਨਾ ਦੇਖੋ। ਹਾਇਕੂ ਨੂੰ ਸਮਝਣ ਲਈ ਤੁਹਾਨੂੰ ਤਾਓਵਾਦ, ਜ਼ੇਨ-ਬੋਧੀਮੱਤ, ਸ਼ਿੰਟੋ, ਕਰਮਕਾਂਡੀ ਜੜ੍ਹਵਾਦ ਆਦਿ ਦੀ ਇੱਕ ਵਿਚਾਰਧਾਰਿਕ ਲੜ੍ਹੀਬੱਧਤਾ ਦੀ ਸੰਕਲਪਨਾਤਮਿਕ ਸਚਾਈ, ਜ਼ੌਕਾ
ਸਮਝਣਾ ਲਾਜ਼ਮੀ ਹੈ।  

ਇਹ ਇਨਸਾਨ ਦੇ ਵੱਸ ਦਾ ਨਹੀਂ ਹੈ ਕਿ ਉਹ ਜ਼ੌਕਾ ਦੀ ਵਿਆਖਿਆ ਕਰ ਸਕੇ, ਇਸਨੂੰ ਕਿਸੇ ਖ਼ਾਨੇ ਵਿੱਚ ਰੱਖ ਸਕੇ ਜਾਂ ਕਿ ਇਸ ਬਾਰੇ ਕੋਈ ਪੂਰਵ-ਅਨੁਮਾਨ ਲਗਾ ਸਕੇ।

ਕੀਗੋ ਦੀ ਹਾਇਕੂ ਵਿੱਚ ਕੀ ਮਹੱਤਤਾ ਹੈ, ਇਹ ਜਾਣਨ ਲਈ ਸਾਡਾ ਨਾ ਤਾਂ ਜਾਪਾਨੀ ਹੋਣਾ ਹੀ ਜ਼ਰੂਰੀ ਹੈ ਅਤੇ ਨਾ ਹੀ ਕਿਸੇ ਧਰਮ-ਵਿਸ਼ੇਸ਼ ਦੇ ਧਾਰਣੀ ਹੋਣਾ। ਇਹ ਹਾਇਕੂ ਦਾ ਸਾਰ-ਤੱਤ ਹੈ, ਅਣਕਹੇ ਨੂੰ ਕਹਿਣ ਦਾ  ਸਭ ਤੋਂ ਕਾਰਗਰ ਸਾਧਨ। ਕੁਦਰਤ ਦੀ ਸਿਰਜਨਾਤਮਿਕ ਸ਼ਕਤੀ ( ਜ਼ੌਕਾ ) ਹਾਇਕੂ ਵਿੱਚ ਕੀਗੋ ਰਾਹੀਂ ਰੂਪਮਾਨ ਹੁੰਦੀ ਹੈ। ਕੁਦਰਤ ਵਾਂਗ ਹੀ, ਕਲਾਕਾਰ ਦਾ ਚਿੱਤ ਵੀ, ਅਕੱਥ ਦਾ ਕਥਨ ਕਰਦਾ ਹੈ, ਬਾਹਰਮੁਖੀ ਨਿਰੰਤਰਤਾ ਦੀ ਚਿਤ੍ਰਕਾਰੀ ਕਰਦਾ ਹੈ ਜੋ ਕ੍ਰਿਆ/ਘਟਨਾ-ਮੁਖੀ  ਹੈ ਨਾਂਕਿ ਨਾਂਵ/ਵਸਤੂ-ਮੁਖੀ। ਇੱਕ ਖ਼ਾਲਸ ਹਾਇਕੂ ਦਾ ਕੇਂਦ੍ਰ ਕੋਈ ਵਸਤ ਨਹੀਂ ਹੁੰਦਾ। ਵਸਤਾਂ ਚਲਾਏਮਾਨ ਅਤੇ ਬਹਿਰੂਨੀ ਹਨ। ਵਰਤਾਰਾ, ਵਸਤ ਨਾਲੋਂ ਵੱਧ ਮਹੱਤਵ ਵਾਲਾ ਹੈ: ਅੰਦਰੂਨੀ ਅਦ੍ਰਿਸ਼ਟ ਅਤੇ ਅਣਸੁਣੇ ਦਾ ਜਦੋਂ ਬਹਿਰੂਨੀ ਨਾਲ ਯੋਗ ਹੁੰਦਾ ਹੈ ਤਾਂ ਉਹ ਕਵੀ ਨੂੰ ਉਸ ਤਰਲ ਸੰਸਾਰ ਵਿੱਚ ਲੈ ਜਾਂਦਾ ਹੈ ਜਿੱਥੇ ਉਸਤਾਦ ਹਨ ਸਹਿਜ-ਬੋਧ ਅਤੇ ਅੰਤਰਗਿਆਨ 

ਚੀਨੀ ਚਿਤ੍ਰਕਾਰ ਜ਼ਹੁ ਯਨਮਿੰਗ ਨੇ ਲਿਖਿਆ (1460-1526):

"ਇੱਕ ਤਾਂ, ਇਸ ਬ੍ਰਹਿਮੰਡ ਦੇ ਹਰ ਵਸਤ ਦਾ ਇੱਕ ਅੰਤਰ ਆਤਮਾ ਹੈ, ਅਤੇ ਦੂਜੇ -
ਉੱਤਪਤੀ ਦੇ ਰਹੱਸ ਨੂੰ, ਜੋ ਕਿਉਂਕਿ ਪ੍ਰਤੀਪਲ ਬਦਲਾਉ ਵਿੱਚ ਹੈ ਅਤੇ ਅਸਥਿਰ ਹੈ, ਰੂਪਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।"

ਹਾਇਕੂ ਕਵੀਆਂ ਵਜੋਂ ਸਾਨੂੰ, ਹਾਇਕੂ ਦੇ ਮੂਲ ਅਸੂਲਾਂ ਦੇ ਮੱਦ-ਏ-ਨਜ਼ਰ, ਛੋਟੀ/ਲੰਬੀ/ਛੋਟੀ ਸਤਰ ਦੇ ਮੀਟਰ ਅਤੇ ਕੀਗੋ ਦਾ ਇਸਤੇਮਾਲ ਕਰਦਿਆਂ ਹਾਇਕੂ ਲਿਖਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਅਸੀਂ ਕਿਉਂਕਿ ਇੱਕ ਅਜਿਹੀ ਵਿਧਾ ਵਿੱਚ ਲਿਖ ਰਹੇ ਹਾਂ ਜੋ ਸੰਖੇਪ ਹੋਣ ਕਾਰਣ ਲਿਖਣ ਵਿੱਚ ਜਿੰਨੀ ਆਸਾਨ ਹੈ ਚੰਗੀ ਲਿਖਣੀ ਉੰਨੀ ਹੀ ਮੁਸ਼ਕਲ ਤਾਂ ਕਵੀਆਂ ਵਜੋਂ ਸ਼ਬਦਾਂ ਦਾ ਸਰਫਾ ਕਰਦਿਆਂ, ਅਣਕਹੇ ਵਲ ਮਹਿਜ਼ ਇਸ਼ਾਰਾ ਕਰਦਿਆਂ ਇਸਨੂੰ ਜੀਵੰਤ ਕਰਨ ਲਈ ਸਾਨੂੰ, ਇੱਕ ਲੋੜ ਵਜੋਂ, ਜਾਪਾਨੀ ਸੁਹਜ-ਸ਼ਾਸਤਰ ਦੇ ਔਜ਼ਾਰਾਂ-ਅਦਾਵਾਂ ਨੂੰ ਅਤੇ ਉਹਨਾਂ ਦੇ ਇਸਤੇਮਾਲ ਦੀ ਕ਼ੀਮਤ-ਕ਼ਦ੍ਰ ਵੀ ਸਮਝਣੀ ਚਾਹੀਦੀ ਹੈ। ਕੀਗੋ ਅਨੁਸਾਰ ਕੁਦਰਤ ਇਉਂ ਹੈ ਜਿਵੇਂ ਲਗਾਮਾਂ ਤੋਂ ਬਿਨਾਂ ਘੋੜਾ - ਆਜ਼ਾਦ। ਅਸੀਂ ਉਸੇ ਤਰੀਕੇ ਨਾਲ ਹੀ ਕੁਦਰਤ ਤੋਂ ਸਿੱਖ ਸਕਦੇ ਹਾਂ ਜਿਵੇਂ ਆਪਣੇ ਹਾਇਕੂ ਲਿਖਣ ਲਈ ਬੂਸੋਂ ਨੇ ਸਿੱਖਿਆ: 

ਜ਼ੌਕਾ, ਕੁਦਰਤ ਦੀ ਕਥਨ ਵਿੱਚ ਨਾ ਲਿਆਂਦੀ ਜਾ ਸਕਣ ਵਾਲੀ ਉਹ ਤਾਕ਼ਤ ਜੋ ਹਰ ਚੀਜ਼ ਦਾ ਨਿਰਮਾਣ ਅਤੇ ਵਿਨਾਸ਼ ਕਰਦੀ ਹੈ, ਦਾ ਦੇਖਣਾ ਅਤੇ ਪੇਖਣਾ। ਜਦ ਇੱਕ ਬਾਰ ਇਹ ਗਲ ਸਮਝ ਵਿੱਚ ਬੈਠ ਜਾਵੇਗੀ ਤਾਂ ਕਿਸੇ ਵੀ ਕਵੀ ਦੇ ਹਾਇਕੂ ਵਿੱਚ ਨਵੀਂ ਗਹਿਰਾਈ ਆ ਜਾਂਦੀ ਹੈ।

ਹਾਇਜਿੰਕਸ IV:1 ( ਮਾਰਚ 2011 ) ਵਿੱਚ ਲੇਖਕ ਦੀ ਇਜਾਜ਼ਤ ਨਾਲ ਛਪੇ ਤੋਂ ਅਨੁਵਾਦ ਕੀਤਾ ਗਿਆ ਹੈ।